- Home
- List of jatt surnames
- History of jatt surname
- ਔਲਖ
- ਅਟਵਾਲ
- ਢੀਂਡਸੇ
- ਗਿੱਲ
- ਥਿੰਦ
- ਚਹਿਲ
- ਸਹੋਤਾ
- ਕਲੇਰ
- ਸਰਾਂ
- ਸੰਘਾ
- ਸਮਰਾ
- ਸੰਧੂ
- ਸਿੱਵੀਆ
- ਹੁੰਦਲ
- ਕੰਗ
- ਕੁਲਾਰ
- ਕਾਹਲੋਂ
- ਖੋਸੇ
- ਸਿੱਧੂ ਬਰਾੜ
- ਬੈਂਸ
- ਗਰਚੇ
- ਗਰੇਵਾਲ
- ਘੁੰਮਣ
- ਚੀਮਾ
- ਜੋਹਲ
- ਤੂਰ
- ਟਿਵਾਣੇ
- ਢਿਲੋਂ
- ਦਿਓਲ
- ਦੋਸਾਂਝ
- ਸੋਹੀ
- ਧਾਲੀਵਾਲ
- ਪੰਨੂ
- ਬੁੱਟਰ
- ਬੱਲ
- ਬਾਜਵਾ
- ਬਾਠ
- ਬੋਪਾਰਾਏ
- ਭੁੱਲਰ
- ਭੰਗੂ
- ਮਾਂਗਟ
- ਮੰਡੇਰ
- ਮਾਨ
- ਮਲ੍ਹੀ
- ਰਾਏ
- ਰੰਧਾਵੇ
- ਵਿਰਕ
- ਵੜਾਇਚ
- ਦਲੇਓੁ
- ਸੇਖੋਂ
- ਵਾਂਦਰ
- ਵੜਿੰਗ
- ਦੰਦੀਵਾਲ
- ਬੈਹਣੀਵਾਲ
- ਬਾਸੀ
- ਝੱਜ
- ਜੱਟਾਣੇ
- ਚੱਠਾ
- ਗੋਸਲ
- ਗੋਂਦਾਰੇ
- ਹੇਅਰ
- ਕੰਧੋਲੇ
- ਸਾਹੀ
- ਬੱਧਣ
- ਸਿਆਲ
- ਖਰਲ
- ਹਰੀ
- ਹਿਜਰਾਂ
- ਕਲਾਲ
- ਸੰਘੇੜਾ
- ਸਵਾਗ
- ਗੰਢੂ
- ਖਹਿਰੇ
- ਗੋਰਾਏ
- ਜਾਖੜ
- ਰਮਾਣੇ
- ਬਿਲਿੰਗ
- ਭਿੰਡਰ
- ਰਾਂਝੇ
- ਪੁਰੇਵਾਲ
- ਗੁਰਮ
- ਰੈਹਿਲ
- ਸਹਾਰਨ
- ਔਲਖ
- Cast system in sikhism
- famous jatt villages
- Major muslim jatt clane
- The total Jatt population
- Jatt Bansawli
ਮਾਨ (maan) : ਇਸ ਬੰਸ ਦਾ ਵਡੇਰਾ ਮਾਨਪਾਲ ਸੀ। ਇਸ ਨੂੰ ਮਾਨਾ ਵੀ ਕਿਹਾ ਜਾਂਦਾ ਸੀ। ਸ਼ੱਕ ਜਾਤੀ
ਦੇ ਕੁਝ ਲੋਕ ਈਸਾ ਤੋਂ 160 ਵਰ੍ਹੇ ਪਹਿਲਾਂ ਟੈਕਸਲਾ, ਮਥੁਰਾ ਤੇ ਸੁਰਾਸ਼ਟਰ ਵਿੱਚ ਮੱਧ
ਏਸ਼ੀਆ ਦੇ ਕੈਸਪੀਅਨ ਸਾਗਰ ਦੇ ਖੇਤਰਾਂ ਤੋਂ ਆਕੇ ਹੀ ਵਸੇ ਸਨ। ਆਰੀਆ ਲੋਕਾਂ ਦੇ ਵੱਖ ਵੱਖ
ਕਬੀਲੇ ਵੱਖ–ਵੱਖ ਦੇਸ਼ਾਂ ਵਿੱਚ ਘੁੰਮ ਫਿਰ ਕੇ ਵੱਖ–ਵੱਖ ਸਮੇਂ ਸਿੰਧ, ਰਾਜਸਥਾਨ ਤੇ
ਪੰਜਾਬ ਪਹੁੰਚੇ ਸਨ। ਜੱਟ ਆਪਣੇ ਆਪ ਨੂੰ ਵਿਸ਼ੇਸ਼ ਜਾਤੀ ਸਮਝਤੇ ਹਨ। ਉਨ੍ਹਾਂ ਨੂੰ ਜੱਟ
ਹੋਣ ਤੇ ਮਾਣ ਹੁੰਦਾ ਹੈ। ਜੱਟਾਂ ਦੇ ਬਹੁਤੇ ਗੋਤ ਉਨ੍ਹਾਂ ਦੇ ਵਡੇਰਿਆਂ ਦੇ ਨਾਂ ਤੇ
ਪ੍ਰਚਲਿਤ ਹੋਏ ਹਨ। ਗੋਤ, ਜੱਟ ਦੀ ਪਹਿਚਾਣ ਤੇ ਸ਼ਾਨ ਹੁੰਦਾ ਹੈ। ਯੂਨਾਨੀ ਇਤਿਹਾਸਕਾਰ
ਜੱਟਾਂ ਨੂੰ ਬਹਾਦਰ ਤੇ ਮਹਾਨ ਸਮਝਦੇ ਸਨ। ਛੇਵੀਂ, ਸੱਤਵੀਂ ਸਦੀ ਵਿੱਚ ਬ੍ਰਾਹਮਣਵਾਦ ਦਾ
ਜ਼ੋਰ ਸੀ। ਬ੍ਰਾਹਮਣ ਜੱਟਾਂ ਨਾਲੋਂ ਖੱਤਰੀਆਂ ਨੂੰ ਉਚਾ ਸਮਝਦੇ ਸਨ। ਸਾਕਾ ਤੇ ਬਿਕਰਮ
ਸੰਮਤ ਵੀ ਜੱਟਾਂ ਨਾਲ ਹੀ ਸੰਬੰਧਿਤ ਹਨ। ਅੱਠਵੀਂ ਸਦੀ ਵਿੱਚ ਮਾਨ ਰਾਜਸਥਾਨ ਤੇ ਕੋਟਾ ਦੇ
ਚਤੌੜ ਆਦਿ ਖੇਤਰਾਂ ਵਿੱਚ ਰਾਜ ਕਰਦੇ ਸਨ। ਇਸ ਇਲਾਕੇ ਤੇ ਧਾਵਲ ਮੌੜ ਦਾ ਕਬਜ਼ਾ ਸੀ। ਮੌੜ
ਵੀ ਮਾਨਾ ਦਾ ਉਪਗੋਤ ਹੈ। ਕੋਟਾ ਬੂੰਦੀ ਦੇ ਇਲਾਕੇ ਵਿੱਚ ਇੱਕ ਮਾਨਪੂਤਾਂ ਨਾਲ ਵੀ ਜੋੜਦੇ
ਹਨ। ਜੈਪੁਰ ਦੇ ਨੇੜੇ ਮਾਨਾ ਗੋਤ ਵਿੱਚ ਠਾਕਰ ਰਾਜਪੂਤ ਵੀ ਹਨ। ਮਾਨਾਂ ਦੇ ਭੱਟ ਮਾਨ ਗੋਤੀ
ਜੱਟਾਂ ਨੂੰ ਰਾਜਪੂਤੀ ਮੂਲ ਦੇ ਸਭ ਤੋਂ ਪੁਰਾਣੇ ਕਸ਼ਤਰੀ ਦੱਸਦੇ ਹਨ। ਇਹ ਰਾਜਸਥਾਨ ਦੇ
ਖੇਤਰ ਤੋਂ ਉਠ ਕੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਿੱਧੂ, ਬਰਾੜਾਂ ਤੋਂ ਕਾਫ਼ੀ ਸਮਾਂ
ਪਹਿਲਾਂ ਆਕੇ ਆਬਾਦ ਹੋਏ। ਮਾਨਾਂ, ਭੁੱਲਰਾਂ ਤੇ ਹੇਰਾਂ ਨੂੰ ਹੀ ਮਾਲਵੇ ਦੇ ਅਸਲੀ ਤੇ
ਪੁਰਾਣੇ ਜੱਟ ਮੰਨਿਆ ਜਾਂਦਾ ਹੈ। ਇਨ੍ਹਾਂ ਤਿੰਨ ਜੱਟ ਗੋਤਾਂ ਨੂੰ ਅਸਲ ਵਿੱਚ ਢਾਈ ਗਿਣਿਆ
ਜਾਂਦਾ ਹੈ। ਮਾਨ, ਭੁੱਲਰ ਤੇ ਹੇਅਰ ਅੱਧਾ। ਮਾਲਵੇ ਵਿੱਚ ਇਨ੍ਹਾਂ ਦੀਆਂ ਭੱਟੀਆਂ ਤੇ
ਸਿੱਧੂ ਬਰਾੜਾਂ ਨਾਲ ਕਈ ਲੜਾਈਆਂ ਹੋਈਆਂ ਸਨ। ਮਾਨ ਕਈ ਪੀੜੀਆਂ ਰਾਜ ਕਰਕੇ ਗੁਜਰਾਤ ਤੇ
ਮਹਾਰਾਸ਼ਟਰ ਤੇ ਖੇਤਰਾਂ ਵਿਚੋਂ ਉਠਕੇ ਤੀਜੀ ਸਦੀ ਵਿੱਚ ਮਾਲਵੇ ਵਿੱਚ ਆਏ ਤੇ ਸਾਰੇ ਮਾਲਵੇ
ਵਿੱਚ ਫੈਲ ਗਏ।
ਸ਼ੱਕਸਤਾਨ ਤੋਂ ਆਏ ਹੋਏ ਸ਼ਾਹੀ ਗੋਤ ਦੇ ਸਰਦਾਰ ਮਾਨਸ਼ਾਹ ਨੇ ਮਾਲਵੇ ਵਿੱਚ ਤੀਜੀ ਈਸਵੀਂ ਵਿੱਚ ਬਠਿੰਡੇ ਦੇ ਇਲਾਕੇ ਵਿੱਚ ਆਕੇ ਮਾਨਸਾ ਖੇਤਰ ਨੂੰ ਆਬਾਦ ਕੀਤਾ ਅਤੇ ਮਾਨਸਾ ਸ਼ਹਿਰ ਦੀ ਨੀਂਹ ਰੱਖੀ। ਸੰਤ ਵਿਸਾਖਾ ਸਿੰਘ ਇਤਿਹਾਸਕਾਰ ਤਾਂ ਮਾਨ ਸ਼ਾਹੀਆਂ ਨੂੰ ਸ਼ੱਕ ਬੰਸ ਵਿਚੋਂ ਮੰਨਦਾ ਹੈ। ਇਹ ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ, ਮਥਰਾ ਆਦਿ ਵਿੱਚ ਹੁੰਦੇ ਹੋਏ ਪੰਜਾਬ ਦੇ ਮਾਲਵਾ ਖੇਤਰ ਵਿੱਚ ਪਹੁੰਚੇ ਸਨ। ਮਾਲਵੇ ਵਿੱਚ ਪਹਿਲਾਂ ਇਹ ਮਾਨਸਾ ਤੇ ਬਠਿੰਡਾ ਖੇਤਰਾਂ ਵਿੱਚ ਹੀ ਆਬਾਦ ਹੋਏ। ਭੁੱਲਰ ਤੇ ਹੇਅਰ ਵੀ ਇਨ੍ਹਾਂ ਨਾਲ ਰਲਮਿਲ ਗਏ। ਸਰ ਇੱਬਟਸਨ ਦੇ ਅਨੁਸਾਰ ਦਲਾਲ ਤੇ ਮਾਨ ਜੱਟ ਰਾਠੌਰ ਰਾਜਪੂਤਾਂ ਵਿਚੋਂ ਹਨ। ਇਨ੍ਹਾਂ ਦੇ ਵਡੇਰੇ ਪਹਿਲਾਂ ਰੋਹਤਕ ਦੇ ਇਲਾਕੇ ਦੇ ਵਿੱਚ ਆਬਾਦ ਹੋਏ। ਇੱਕ ਵਡੇਰੇ ਧੰਨਾ ਰਾਉ ਨੇ ਬੜਗੁਜ਼ਰ ਗੋਤ ਦੀ ਜੱਟੀ ਨਾਲ ਵਿਆਹ ਕਰ ਲਿਆ ਸੀ। ਉਸ ਦੇ ਚਾਰ ਪੁੱਤਰ ਹੋਏ। ਜਿਨ੍ਹਾਂ ਦੇ ਨਾਮ ਤੇ ਉਨ੍ਹਾਂ ਦੇ ਚਾਰ ਗੋਤਦਲਾਲ, ਮਾਨ, ਦੇਸਵਾਲ ਤੇ ਸੇਵਲ ਪ੍ਰਚਲਿਤ ਹੋਏ। ਇਹ ਚਾਰੇ ਗੋਤਾਂ ਦੇ ਲੋਕ ਆਪਸ ਵਿੱਚ ਰਿਸ਼ਤੇਦਾਰੀ ਹੀ ਨਹੀਂ ਕਰਦੇ ਕਿਉਂਕਿ ਇਨ੍ਹਾਂ ਦਾ ਵਡੇਰਾ ਇੱਕ ਸੀ। ਕੁਝ ਮਾਨ ਭਾਈਚਾਰੇ ਦੇ ਹਿੰਦੂ ਜਾਟ ਹਰਿਆਣੇ ਦੇ ਰੋਹਤਕ, ਕਰਨਾਲ, ਹਿੱਸਾਰ ਆਦਿ ਖੇਤਰਾਂ ਵਿੱਚ ਵੀ ਵੱਸਦੇ ਹਨ।
ਪਟਿਆਲੇ ਖੇਤਰ ਦੇ ਕੁਝ ਮਾਨ ਕਹਿੰਦੇ ਹਨ ਕਿ ਉਨ੍ਹਾਂ ਦੇ ਵਡੇਰੇ ਬਠਿੰਡੇ ਦੇ ਰਾਜੇ ਬਿਨੇਪਾਲ ਦੇ ਸਮੇਂ ਗੜ੍ਹਗਜ਼ਨੀ ਤੋਂ ਆਏ ਸਨ। ਇੱਕ ਹੋਰ ਰਵਾਇਤ ਹੈ ਕਿ ਮਾਨ ਜੱਟ ਬਿਨੇਪਾਲ ਦੀ ਬੰਸ ਵਿਚੋਂ ਹਨ। ਇਹ ਬਿਨੇਪਾਲ ਵਰੀਆ ਰਾਜਪੂਤ ਸੀ। ਬਿਨੇਪਾਲ ਦੇ ਚਾਰ ਪੁੱਤਰ ਪਰਾਗਾ, ਸੰਧਰ, ਖੇਲਾ ਅਤੇ ਮੋੜ ਸਨ। ਪਰਾਗੇ ਦੀ ਬੰਸ ਨਾਭੇ ਦੇ ਖੇਤਰ ਵਿੱਚ ਆਬਾਦ ਹੋਈ। ਬਿਨੇਪਾਲ ਨੇ ਭੱਟੀਆਂ ਨੂੰ ਬਠਿੰਡੇ ਦੇ ਇਲਾਕੇ ਵਿਚੋਂ ਭਜਾ ਦਿੱਤਾ। ਬਿਨੇਪਾਲ ਗਜ਼ਨੀ ਦਾ ਆਖ਼ਰੀ ਹਿੰਦੂ ਰਾਜਾ ਸੀ। ਬਿਨੇਪਾਲ ਦੀ ਬੰਸ ਦੇ ਚੌਧਰੀ ਭੂੰਦੜ ਖ਼ਾਨ ਤੇ ਮਿਰਜ਼ਾ ਖ਼ਾਨ ਨੂੰ ਬਾਦਸ਼ਾਹ ਵੱਲੋਂ ਸ਼ਾਹ ਦਾ ਖਿਤਾਬ ਮਿਲਿਆ ਸੀ।
ਮਾਨਾ ਦੀ ਮਾਨ ਸ਼ਾਹੀ ਮੂੰਹੀ ਇਸ ਬੰਸ ਵਿਚੋਂ ਹੈ। ਮਾਨ ਦੇ 12 ਪੁੱਤਰ ਸਨ। ਇਨ੍ਹਾਂ ਦੇ ਨਾਮ ਤੇ ਮਾਨਾਂ ਦੀਆਂ 12 ਮੁੱਖ ਮੂੰਹੀਆਂ ਹਨ। ਅਸਲ ਵਿੱਚ ਮਾਨਾਂ ਦਾ ਘਰ ਉਤਰੀ ਮਾਲਵਾ ਹੀ ਹੈ। ਭੁੱਲਰ ਭਾਈਚਾਰੇ ਦੇ ਲੋਕ ਵੀ ਮਾਨਾਂ ਦੇ ਨਜ਼ਦੀਕ ਹੀ ਵੱਸਦੇ ਰਹੇ ਹਨ। ਦੋਵੇਂ ਰਲਕੇ ਸਿੱਧੂ, ਬਰਾੜਾਂ ਨਾਲ ਟਕਰਾ ਲੈਂਦੇ ਰਹੇ ਹਨ। ਜਲੰਧਰ ਅਤੇ ਕਰਨਾਲ ਦੇ ਮਾਨ ਆਪਣਾ ਪਿਛੋਕੜ ਬਠਿੰਡਾ ਹੀ ਦੱਸਦੇ ਹਨ। ਪੁਰਾਣੀ ਜੀਂਦ ਅਤੇ ਸੰਗਰੂਰ ਰਿਆਸਤ ਵਿੱਚ ਇਨ੍ਹਾਂ ਦੇ ਜਠੇਰੇ ਬਾਬੇ ਬੋਲਾ ਦਾ ਚਉ ਵਿੱਚ ਸਥਾਨ ਹੈ। ਉਸ ਦੀ ਦੀਵਾਲੀ ਅਤੇ ਵਿਆਹ ਸ਼ਾਦੀ ਸਮੇਂ ਖਾਸ ਮਾਨਤਾ ਕੀਤੀ ਜਾਂਦੀ ਹੈ। ਮਾਲਵੇ ਵਿੱਚ ਮਾਨਾ ਦਾ ਮੌੜ ਖ਼ਾਨਦਾਨ ਵੀ ਬਹੁਤ ਪ੍ਰਸਿੱਧ ਹੈ। ਮਾਨਸ਼ਾਹੀ ਬਹੁਤੇ ਮਾਨਸਾ ਵਿੱਚ ਹੀ ਹਨ। ਮੁਕਤਸਰ ਦੇ ਇਲਾਕੇ ਗਿੱਦੜਬਾਹਾ ਅਤੇ ਲਾਲਾ ਬਾਈ ਆਦਿ ਵਿੱਚ ਯਾਤਰੀ ਕੇ ਮਾਨ ਆਬਾਦ ਹਨ। ਮਹਾਰਾਜਾ ਰਣਜੀਤ ਸਿੰਘ ਦਾ ਇੱਕ ਪ੍ਰਸਿੱਧ ਜਰਨੈਲ ਬੁੱਧ ਸਿੰਘ ਮਾਨ ਵੀ ਸੀ। ਉਸ ਦੀ ਬੰਸ ਵਿਚੋਂ ਮਹਾਨ ਅਕਾਲੀ ਲੀਡਰ ਸਿਮਰਨਜੀਤ ਸਿੰਘ ਮਾਨ ਹੈ। ਮਾਨ ਗੋਤ ਦੇ ਕੁਝ ਲੋਕ ਮਜ਼੍ਹਬੀ ਸਿੱਖ ਅਤੇ ਛੀਂਬੇ ਵੀ ਹੁੰਦੇ ਹਨ। ਛੀਂਬੇ ਟਾਂਕ ਕਸ਼ਤਰੀ ਹੁੰਦੇ ਹਨ। ਮਾਨ ਸਾਰੇ ਪੰਜਾਬ ਵਿੱਚ ਹੀ ਫੈਲੇ ਹੋਏ ਹਨ। 1881 ਦੀ ਜਨਸੰਖਿਆ ਅਨੁਸਾਰ ਸਾਂਝੇ ਪੰਜਾਬ ਵਿੱਚ ਮਾਨ ਭਾਈਚਾਰੇ ਦੀ ਕੁੱਲ ਗਿਣਤੀ 53,970 ਸੀ। ਪੰਜਾਬ ਵਿੱਚ ਮਾਨ ਨਾਮ ਦੇ ਕਈ ਪਿੰਡ ਹਨ। ਕੁਝ ਮਾਨ ਨਾਮ ਦੇ ਪਿੰਡਾਂ ਵਿੱਚ ਮਾਨ ਵੱਸਦੇ ਹਨ ਅਤੇ ਕੁਝ ਮਾਨ ਨਾਮ ਦੇ ਪਿੰਡਾਂ ਨੂੰ ਮਾਨ, ਸਿੱਧੂਆਂ ਤੋਂ ਹਾਰਕੇ ਛੱਡ ਗਏ ਸਨ। ਬੀਦੋਵਾਲੀ ਦੇ ਪਾਸ ਵੀ ਮਾਨ ਭਾਈਚਾਰੇ ਦਾ ਇੱਕ ਮਾਨਾਂ ਪਿੰਡ ਸੀ। ਇਸ ਪਿੰਡ ਨੂੰ ਸਿੱਧੂ ਬਰਾੜਾਂ ਨੇ ਮਾਨਾਂ ਤੋਂ ਜਿੱਤ ਲਿਆ। ਅੱਜਕੱਲ੍ਹ ਇਸ ਪਿੰਡ ਵਿੱਚ ਸਾਰੇ ਸਿੱਧੂ ਬਰਾੜ ਹੀ ਹਨ। ਮੁਕਤਸਰ ਵਿੱਚ ਦੌਲਾ, ਆਧਣੀਆਂ, ਖੁੱਡੀਆਂ ਮਹਾਂਸਿੰਘ, ਅਬੁਲਖੁਰਾਣਾ, ਬਾਮ ਤੇ ਮੌੜਾਂ ਆਦਿ ਵਿੱਚ ਬਹੁਤੇ ਮਾਨ ਭਾਈਚਾਰੇ ਦੇ ਲੋਕ ਹੀ ਵੱਸਦੇ ਹਨ। ਮੋਗੇ ਦੇ ਪੂਰਬ ਉਤਰ ਵੱਲ ਵੀ ਮਾਨਾਂ ਦਾ ਕਾਫ਼ੀ ਪਸਾਰ ਹੋਇਆ। ਦੌਧਰ ਤੇ ਕਿਸ਼ਨਪੁਰਾ ਆਦਿ ਵਿੱਚ ਵੀ ਮਾਨ ਵੱਸਦੇ ਹਨ। ਮਾਨਾਂ ਦਾ ਘਰ ਮਾਲਵਾ ਹੈ ਅਤੇ ਇਹ ਭੁੱਲਰ ਗੋਤੀਆਂ ਦੇ ਪੂਰਬ ਵਿੱਚ ਹੀ ਹਨ। ਬਠਿੰਡੇ ਖੇਤਰ ਵਿੱਚ ਵੀ ਮਾਨ ਕਾਫ਼ੀ ਹਨ। ਮੌੜ, ਮਾਨਸ਼ਾਹੀਏ ਤੇ ਯਾਤਰੀ ਕੇ ਮਾਨ ਪ੍ਰਸਿੱਧ ਉਪਗੋਤ ਹਨ। ਲੁਧਿਆਣੇ ਵਿੱਚ ਮਾਨ, ਚੌਕੀ ਮਾਨ, ਸ਼ੇਖ ਦੌਲਤ ਤੇ ਕੁਮਕਲਾਂ, ਦੁਰਾਹ ਆਦਿ ਪਿੰਡਾਂ ਵਿੱਚ ਵੀ ਉਸਮਾਂ ਤੇ ਬਟਾਲਾ ਖੇਤਰ ਵਿੱਚ ਮਾਨ ਭਾਈਚਾਰੇ ਦੇ ਲੋਕ ਕਾਫ਼ੀ ਗਿਣਤੀ ਵਿੱਚ ਰਹਿੰਦੇ ਹਨ। ਸੰਗਰੂਰ ਖੇਤਰ ਵਿੱਚ ਮੌੜਾਂ ਤੇ ਸਤੋਜ਼ ਮਾਨਾ ਉਘੇ ਪਿੰਡ ਹਨ। ਪਟਿਆਲੇ ਦੇ ਨਾਭੇ ਦੇ ਇਲਾਕੇ ਵਿੱਚ ਵੀ ਮਾਨ ਕਾਫ਼ੀ ਹਨ। ਫਤਿਹਗੜ੍ਹ ਸਾਹਿਬ ਦੇ ਖੇਤਰ ਵਿੱਚ ਪਿੰਡ ਕਿਲ੍ਹਾ ਹਰਨਾਮ ਸਿੰਘ ਤਲਾਣੀਆਂ ਵੀ ਮਾਨ ਸਰਦਾਰਾਂ ਦਾ ਬਹੁਤ ਪ੍ਰਸਿੱਧ ਪਿੰਡ ਹੈ। ਰੋਪੜ ਖੇਤਰ ਵਿੱਚ ਵੀ ਮਾਨਾਂ ਦੇ ਕਾਫ਼ੀ ਪਿੰਡ ਹਨ। ਫਿਰੋਜ਼ਪੁਰ ਜਿਲ੍ਹੇ ਵਿੱਚ ਸੁਹੇਲੇਵਾਲਾ, ਮੋੜ ਨੌਅਬਾਦ, ਮੌੜ ਠਾਹੜਾ ਵੀ ਮਾਨਾਂ ਦੇ ਉਘੇ ਪਿੰਡ ਹਨ।
ਪੱਛਮੀ ਪੰਜਾਬ ਵਿੱਚ ਵੀ ਮਾਨ ਲਾਹੌਰ, ਸਿਆਲਕੋਟ, ਝੰਗ, ਗੁਜਰਾਂਵਾਲਾ, ਗੁਜਰਾਤ ਤੱਕ ਕਾਫ਼ੀ ਗਿਣਤੀ ਵਿੱਚ ਵੱਸਦੇ ਹਨ। ਪੱਛਮੀ ਪੰਜਾਬ ਵਿੱਚ ਬਹੁਤੇ ਮਾਨ ਜੱਟ ਮੁਸਲਮਾਨ ਸਨ। ਪੂਰਬੀ ਪੰਜਾਬ ਵਿੱਚ ਸਾਰੇ ਮਾਨ ਸਿੱਖ ਹਨ। ਹਰਿਆਣੇ ਵਿੱਚ ਕੁਝ ਮਾਨ ਹਿੰਦੂ ਜਾਟ ਹਨ। ਮਾਨ ਬਹੁਤ ਹੀ ਸਿਆਣੇ ਤੇ ਸੰਜਮੀ ਜੱਟ ਹੁੰਦੇ ਹਨ। ਮਾਨ ਇੱਕ ਵੱਡਾ ਤੇ ਪੁਰਾਣਾ ਗੋਤ ਹੈ। ਇਹ ਸਾਰੇ ਪੰਜਾਬ ਵਿੱਚ ਦੂਰ–ਦੂਰ ਤੱਕ ਫੈਲੇ ਹੋਏ ਹਨ। ਮਾਨ ਗੋਤ ਦਾ ਇਤਿਹਾਸ ਅਜੇ ਤੱਕ ਕਿਸੇ ਮਾਨ ਇਤਿਹਾਸਕਾਰ ਨੇ ਖੋਜ ਕਰਕੇ ਠੀਕ ਤੇ ਪੂਰਾ ਨਹੀਂ ਲਿਖਿਆ ਹੈ। ਹਰਦੁਆਰ ਦੇ ਪਰੋਹਤ ਵੀ ਮਾਨ ਗੋਤ ਬਾਰੇ ਵੱਖ–ਵੱਖ ਵਿਚਾਰ ਰੱਖਦੇ ਹਨ। ਮਾਨ ਗੋਤ ਦੇ ਜੱਟਾਂ ਬਾਰੇ ਅਜੇ ਹੋਰ ਖੋਜ ਹੋਣੀ ਚਾਹੀਦੀ ਹੈ।ਮੌੜ ਖ਼ਾਨਦਾਨ ਦੇ ਮਾਨ ਮੋਰ ਨੂੰ ਸਤਿਕਾਰ ਨਾਲ ਵੇਖਦੇ ਹਨ ਕਿਉਂਕਿ ਇਸ ਖ਼ਾਨਦਾਨ ਦੇ ਵਡੇਰੇ ਨੂੰ ਬਚਪਨ ਵਿੱਚ ਮੋਰ ਨੇ ਸੱਪ ਤੋਂ ਬਚਾਇਆ ਸੀ। ਮਾਨ, ਭੁੱਲਰੇ ਤੇ ਹੇਅਰ ਅੱਕ ਨੂੰ ਵੱਢਣਾ ਪਾਪ ਸਮਝਦੇ ਹਨ ਕਿਉਂਕਿ ਅੱਕ ਦੇ ਪੱਤੇ ਸ਼ਿਵਜੀ ਮਹਾਰਾਜ ਨੂੰ ਸ਼ਿਵ ਮੰਦਿਰ ਵਿੱਚ ਸ਼ਰਧਾ ਨਾਲ ਭੇਂਟ ਕੀਤੇ ਜਾਂਦੇ ਸਨ। ਇਹ ਤਿੰਨੇ ਗੋਤ ਸ਼ਿਵਜੀ ਨੂੰ ਮਹਾਦੇਵ ਮੰਨਦੇ ਹਨ।
_